ਜਦ ਵੀ ਤੇਰਾ ਦੀਦਾਰ ਹੋਵੇਗਾ, ਝੱਲ ਦਿਲ ਦਾ ਬੀਮਾਰ ਹੋਵੇਗਾ
ਕਿਸੇ ਵੀ ਜਨਮ ਆ ਕੇ ਵੇਖ ਲਵੀਂ, ਤੇਰਾ ਹੀ ਇੰਤਜ਼ਾਰ ਹੋਵੇਗਾ
ਜਿਥੇ ਭੱਜਿਆ ਵੀ ਨਾ ਮਿਲੂ ਦੀਵਾ, ਸੋਈਉ ਮੇਰਾ ਮਜ਼ਾਰ ਹੋਵੇਗਾ
ਕਿਸ ਨੇ ਮੈਨੂੰ ਆਵਾਜ਼ ਮਾਰੀ ਹੈ, ਕੋਈ ਦਿਲ ਦਾ ਬੀਮਾਰ ਹੋਵੇਗਾ
ਇੰਝ ਲੱਗਦਾ ਹੈ 'ਸ਼ਿਵ' ਦੇ ਸ਼ੇਅਰਾਂ 'ਚੋਂ, ਕੋਈ ਧੁਖ਼ਦਾ ਅੰਗਾਰ ਹੋਵੇਗਾ

Leave a Comment