save girl child
ਤੈਨੂੰ ਇਕ ਗੱਲ ਪੁੱਛਾਂ ਮਾਂ, ਮੈਨੂੰ ਤੂੰ ਦੱਸ ਨੀ ਜਰੂਰ।
ਮਾਂ ਧੀ ਤੋਂ ਨਰਾਜ਼, ਦੱਸ ਕੀ ਧੀ ਦਾ ਕਸੂਰ ?
ਉਹ ਮਾਵਾਂ ਵੀ ਧੀਆਂ ਸਨ, ਜਿਹਨਾ ਜੰਮੇ ਪੀਰ ਤੇ ਫਕੀਰ।
ਮਾਵਾਂ ਉਹ ਵੀ ਧੀਆਂ ਸਨ, ਜਿਹਨਾ ਜੰਮੇ ਨਲੂਏ ਜਿਹੇ ਵੀਰ।
ਕਰ ਧਿਆਨ ਮਾਤਾ ਭਾਨੀ ਜੀ ਵੱਲ, ਸੀ ਜਿਹੜੀ ਗੁਰੂ ਜੀ ਦੀ ਧੀ ।
ਉਹ ਮਹਿਲ ਬਣੇ ਗੁਰੂ ਜੀ ਦੇ, ਉਹ ਹੀ ਜਨਨੀ ਗੁਰੂ ਜੀ ਦੀ ਸੀ ।
ਇਕ ਧੀ ਤੇਰੀ, ਝਾਂਸੀ ਦੀ ਰਾਣੀ, ਦੇਸ਼ ਦੀ ਅਜ਼ਾਦੀ ਲਈ ਲੜੀ ਸੀ।
ਧੀ ਤੇਰੀ ਭਾਗੋ, ਖਿਦਰਾਣੇ ਵਾਲੀ ਢਾਬ ਤੇ, ਨਾਲ ਵੈਰੀਆਂ ਦੇ ਲੜੀ ਸੀ।
ਮੇਰੇ ਜੰਮਣ ਤੋਂ ਪਹਿਲਾਂ, ਅੱਜ ਤੂੰ ਹੀ ਮੈਂਨੂੰ ਮਾਰੇਂ, ਦੱਸ ਮੇਰਾ ਕੀ ਕਸੂਰ।
ਤੈਨੂੰ ਇਕ ਗੱਲ ਪੁੱਛਾਂ ਮਾਂ, ਮੈਨੂੰ ਤੂੰ ਦੱਸ ਨੀ ਜਰੂਰ।
ਹੋਈ ਮਾਂ ਧੀ ਤੋਂ ਨਰਾਜ਼, ਦੱਸ ਕੀ ਧੀ ਦਾ ਕਸੂਰ?
ਗੁਰੁ ਨਾਨਕ ਜੀ ਨੇ, ਦਰਜ਼ਾ ਦਿੱਤਾ ਨਾਰੀ ਨੂੰ, ਇਕ ਪੁਰਸ਼ ਸਮਾਨ।
ਭਾਰਤ ਦੇਸ਼ ਦੀ ਰਾਸ਼ਟ੍ਰਪਤੀ ਪ੍ਰਤਿਭਾ ਪਾਟਿਲ, ਇਕ ਔਰਤ ਮਹਾਨ।
ਪੁੱਤਰ ਨਿਸ਼ਾਨ, ਔਰਤ ਈਮਾਨ, ਦੌਲਤ ਗੁਜਰਾਨ, ਕਹਿਣ ਗ੍ਰੰਥ ਮਹਾਨ।
ਜੋ ਪੂਜੇ ਲਛੱਮੀ,ਉਹੋ ਮਾਲਾ-ਮਾਲ, ਇਹ ਗੱਲ ਕਹਿੰਦਾ ਹੈ ਕੁੱਲ ਜਹਾਨ ।
ਐ ਦੁਨੀਆ ਵਾਲਿਓ, ਜਦੋਂ ਸਮਝੋਗੇ ਲੜਕਾ ਲ਼ੜਕੀ ਇਕ ਸਮਾਨ।
ਤਾਂ ਹੀ ਹੋਵੇਗਾ ਦੁਨੀਆ ‘ਚ, ਸਾਡਾ ਸਮਾਜ ਅਤੇ ਭਾਰਤ ਦੇਸ਼ ਮਹਾਨ।
ਅੱਜ ਧੀ ਨੂੰ ਗਰਭ ਚ ਮਾਰਨ ਲਈ, ਕਿਉਂ ਹੋਈ ਇਕ ਮਾਂ ਮਜਬੂਰ ।
ਚੌਧਰੀ ਸਮਾਜ ਦੇਉ, ਜੇ ਮਨੁੱਖਤਾ ਦਾ ਭੱਲਾ ਚਾਹੋ, ਗੱਲ ਵੀਚਾਰੋ ਜਰੂਰ ।
ਤੈਨੂੰ ਇਕ ਗੱਲ ਪੁੱਛਾਂ ਮਾਂ, ਮੈਨੂੰ ਤੂੰ ਦੱਸ ਨੀ ਜਰੂਰ।
ਹੋਈ ਮਾਂ ਧੀ ਤੋਂ ਨਰਾਜ਼, ਦੱਸ ਕੀ ਧੀ ਦਾ ਕਸੂਰ ?

Leave a Comment


Notice: ob_end_clean(): Failed to delete buffer. No buffer to delete in /home/desi22/desistatus/view.php on line 331
0